Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਫਰਵਰੀ 2026

ਅੰਗ: 849
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ਸਲੋਕ ਮ: ੪ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 07 मार्च 2026

अंग: 636सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न क... Read more

Like Save

अमृत ​​वेले का हुक्मनामा - 15 नवंबर 2025

अंग: 682धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखा... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਨਵੰਬਰ 2025

ਅੰਗ: 474ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆ... Read more

Like Save

संध्या वेले का हुक्मनामा - 10 अगस्त 2026

अंग: 620सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेर... Read more

Like Save