Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਫਰਵਰੀ 2026

ਅੰਗ: 485
ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।(ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 09 September 2026

ang: 722Tilang Ma 1 || Eeaanrree_e Maanrraa Kaae Kareh || Aapnarrai Ghar Har Rango Kee Na Maaneh || Sahu Nerrai Dhhan Kamlee_e Baahar Keaa Ddooddeh || Bhai Keeaa Deh Salaaeeaa Nainee Bhaav Kaa Kar Seegaaro || Taa Sohaagan Jaaneeai Laagee Jaa Sahu Dhhare Piaaro ||1|| Eeaanee... Read more

Like Save

🌹🌹🌹 *ਬੰਦਿਆਂ ਜੋਂ ਲੋਕ ਤੈਨੂੰ ਮਾੜਾ ਬੋਲਦੇ ਹਨ ਉਨ੍ਹਾਂ ਨੂੰ ਰੋਕੀ ਨਾ,ਬਸ ਤੂੰ ਇ

🌹🌹🌹 *ਬੰਦਿਆਂ ਜੋਂ ਲੋਕ ਤੈਨੂੰ ਮਾੜਾ ਬੋਲਦੇ ਹਨ ਉਨ੍ਹਾਂ ਨੂੰ ਰੋਕੀ ਨਾ,ਬਸ ਤੂੰ ਇਹ ਦੇਖ ਕਿ ਉਹ ਕਿੰਨਾ ਥੱਲੇ ਡਿੱਗ ਸਕਦੇ ਹਨ,ਵੈਸੇ ਵੀ ਗੁਰਬਾਣੀ ਸਿਖਾਉਂਦੀ ਹੈ ਕਿ ਕਿਸੇ ਨੂੰ ਮਾੜਾ ਬੋਲਣ ਵਾਲੇ ਲੋਕ ਤੁਹਾਡੇ ਪਾਪਾਂ ਨੂੰ ਧੋਣ ਦਾ ਹੀ ਕੰਮ ਕਰਦੇ ਹਨ।🌹🌹🌹

Like Save

गुरु गोबिंद सिंह जी का नीला घोड़ा – जानिए इतिहास

जब इन दिनों में श्री आनंदपुर साहिब में आठ महीनों तक घेरा पड़ा और खाने-पीने का सामान समाप्त हो गया, तब पातशाह जी का यह प्रिय घोड़ा भी भूख से तड़प-तड़प कर प्राण त्याग गया। दसमेश जी को नीले के शाह असवार के रूप में जाना जाता है और उनका यह स्वरूप जन-मानस में गहराई से बस गया है— न... Read more

गुरु गोबिंद सिंह जी का नीला घोड़ा – जानिए इतिहास
Like Save