Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਫਰਵਰੀ 2026
ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
1 likes
comments
Join the conversation
Kaur Preet
11 months ago punjabi
ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਟਨਾ ਸਾਹਿਬ ਵਿਖੇ 1666 ਈ. ਦੇ ਪ੍ਰਕਾਸ਼ ਤੋਂ 3-4 ਮਹੀਨੇ ਦੇ ਫ਼ਰਕ ਨਾਲ ਭਾਵ 25 ਅਪ੍ਰੈਲ 1667 ਈ. ਨੂੰ ਭਾਈ ਸੰਗਤ ਸਿੰਘ ਜੀ ਨੇ ਭਾਈ ਰਣੀਆ ਜੀ ਤੇ ਬੀਬੀ ਅਮਰੋ ਜੀ ਦੇ ਗ੍ਰਹਿ ਵਿਖੇ ਜਨਮ ਲਿਆ। ਭਾਈ ਸੰਗਤ ਸਿੰਘ ਜੀ ਦਾ ਚਿਹਰਾ-ਮੋਹਰਾ ਹੂ-ਬ-ਹੂ ਦਸਮੇਸ਼ ਪਿਤਾ ਦੇ ਚਿਹਰੇ ਨਾਲ ਮੇ... Read more
Nitnama
9 months ago hindi
मन तू ज्योति स्वरूप है, अपने मूल को पहचान।अर्थ: हे मन! तू ईश्वर की ज्योति का स्वरूप है। अपने वास्तविक स्वरूप को पहचान और अहंकार छोड़।स्रोत: श्री गुरु ग्रंथ साहिब जी: अंग 441
Gurmeet Singh
2 months ago punjabi
अंग: 668धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लि... Read more
Nitnama
10 months ago punjabi
ਅੰਗ: 830ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ... Read more
Loading comments…