Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਫਰਵਰੀ 2026

ਅੰਗ: 773
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 18 फ़रवरी 2026

अंग: 637सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ... Read more

Like Save

ਨਾਨਕ ਨਾਮੁ ਚੜਦੀ ਕਲਾ ॥ ਤੇਰੇ ਭਾਣੇ ਸਰਬਤ ਦਾ ਭਲਾ ॥ਅਰਥ: ਗੁਰੂ ਨਾਨਕ ਜੀ ਫਰਮਾਉਂਦੇ

ਨਾਨਕ ਨਾਮੁ ਚੜਦੀ ਕਲਾ ॥ ਤੇਰੇ ਭਾਣੇ ਸਰਬਤ ਦਾ ਭਲਾ ॥ਅਰਥ: ਗੁਰੂ ਨਾਨਕ ਜੀ ਫਰਮਾਉਂਦੇ ਹਨ ਕਿ ਪਰਮਾਤਮਾ ਦੇ ਨਾਮ ਨਾਲ ਮਨੁੱਖ ਦੀ ਆਤਮਕ ਅਵਸਥਾ ਸਦਾ ਉੱਚੀ ਰਹਿੰਦੀ ਹੈ ਅਤੇ ਰੱਬ ਦੀ ਰਜ਼ਾ ਵਿੱਚ ਸਾਰਿਆਂ ਦੀ ਭਲਾਈ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Like Save

संध्या वेले का हुक्मनामा - 03 अगस्त 2026

अंग: 663धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै... Read more

Like Save

अमृत ​​वेले का हुक्मनामा - 11 अगस्त 2025

अंग: 560वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥... Read more

Like Save

ਹਨੇਰਾ ਨਿਘਲ ਨਾ ਜਾਵੇ ਰੋਸ਼ਨੀ'ਚ ਆਜਾ ਭਵ ਪਾਰ ਕਰਨਾ ਈ ਤਾਂ ਬੰਦਗੀ ਚ ਆਜਾ ❤️🙏🙏

ਹਨੇਰਾ ਨਿਘਲ ਨਾ ਜਾਵੇ ਰੋਸ਼ਨੀ'ਚ ਆਜਾ ਭਵ ਪਾਰ ਕਰਨਾ ਈ ਤਾਂ ਬੰਦਗੀ ਚ ਆਜਾ ❤️🙏🙏

Like Save