Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 02 ਅਗਸਤ 2025

ਅੰਗ: 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
Like Save

Join the conversation

Loading comments…

Sign in to comment or join the discussion.

More from the community

You may also enjoy these stories

Gatka

Gatka is not only a martial art but also a form of physical and mental exercise. After the martyrdom of Guru Arjan Dev Ji, the Sikhs were filled with anger and had realized that in India, righteous people needed something extraordinary to live with dignity. When the sixth Gu... Read more

Gatka
Like Save

अमृत ​​वेले का हुक्मनामा - 24 जून 2026

अंग: 708सलोक ॥ राज कपटं(ग) रूप कपटं(ग) धन कपटं(ग) कुल गरबतह ॥ संचंति बिखिआ छलं(ग) छिद्रं(ग) नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजी... Read more

Like Save

ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ

ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਫ਼ਾਰਸੀ ਰਚਨਾ ਹੈ।’ਜ਼ਫ਼ਰਨਾਮਾ’ ਫ਼ਾਰਸੀ ਦੇ ਦੋ ਸ਼ਬਦਾਂ ‘ਜ਼ਫ਼ਰ’ ਅਤੇ ‘ਨਾਮਾ’ ਨਾਲ ਮਿਲਕੇ ਬਣਿਆ ਹੈ।ਜ਼ਫ਼ਰ ਦਾ ਅਰਥ ਹੈ ਜਿੱਤ, ਕਾਮਯਾਬੀ, ਤਕਮੀਨ ਅਤੇ ਨਾਮਾ ਦਾ ਅਰਥ ਹੈ ਲਿਖਤ, ਕਿਰਤ, ਚਿੱਠੀ, ਪੱਤਰ, ਪੁਸਤਕ ਆਦਿ । ਮਾਛੀਵਾੜੇ ਦੇ ਜੰਗਲ ਤੋਂ ਬਾਦ ਗੁਰੂ ਗੋਬਿੰਦ ਸਿੰਘ ਜੀ ਦੀਨਾ ਪੁੱਜੇ, ਜਿੱਥੇ ਉਹਨਾਂ ਨੇ... Read more

ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ
Like Save

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨ... Read more

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)
Like Save