Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਫਰਵਰੀ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ਅਰਥ: ਸਾਰੇ ਜੀਵਾਂ ਨੂੰ ਦਾਤਾਂ ਦੇ

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ਅਰਥ: ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਇੱਕੋ ਪਰਮਾਤਮਾ ਹੈ। ਹੇ ਅਕਾਲ ਪੁਰਖ! ਮਿਹਰ ਕਰੀਂ ਕਿ ਮੈਂ ਤੈਨੂੰ ਕਦੇ ਵੀ ਆਪਣੇ ਮਨ ਵਿੱਚੋਂ ਨਾ ਭੁਲਾਵਾਂ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 2

Like Save

प्रभ कै सिमरनि निहचल आसनु ॥ प्रभ कै सिमरनि कमल बिगासनु ॥अर्थ: प्रभु के

प्रभ कै सिमरनि निहचल आसनु ॥ प्रभ कै सिमरनि कमल बिगासनु ॥अर्थ: प्रभु के सिमरण से मन स्थिर और अडोल हो जाता है। उसके स्मरण की कृपा से हृदय-कमल खिल उठता है और जीवन आध्यात्मिक आनंद से भर जाता है।स्रोत: श्री गुरु ग्रंथ साहिब जी : अंग 263

Like Save

evening hukamnama - 06 August 2025

ang: 709Salok ॥ Sant udharan daiaalan aasan Gopaal keertanah ॥ Nirmalan sant sangein ot Nanak Parmesurah ॥1॥ Chandan chand na sarad rut mool na mittee ghaam ॥ Seetal theevai Nanakaa japandro Har Naam ॥2॥ Pauree ॥ Charan kamal kee ot udhare sagal jan ॥ Sun partaap Govind nirb... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਦਸੰਬਰ 2025

ਅੰਗ: 533ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦ... Read more

Like Save