Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਮਾਰਚ 2026
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
0 likes
comments
Join the conversation
Nitnama
9 months ago hindi
अंग: 616सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के... Read more
Nitnama
8 months ago english
ang: 692Jo jan bhaau bhagat kachh jaanai taa kau acharaj kaaho ॥ Jio jal jal meh pais na nikasai tio dhur milio julaaho ॥1॥ Har ke logaa mai tau mat kaa bhoraa ॥ Jau tan Kaasee tajahi Kabeeraa Ramaeeai kahaa nihoraa ॥1॥ Rahao ॥ Kahat Kabeer sunahu re loee bharam na bhoolahu... Read more
Raman Kaur
4 weeks ago punjabi
Nitnama
4 months ago punjabi
ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥ਅਰਥ: ਜੋ ਮਨੁੱਖ ਨਾ ਕਿਸੇ ਨੂੰ ਡਰਾਉਂਦਾ ਹੈ ਅਤੇ ਨਾ ਹੀ ਕਿਸੇ ਤੋਂ ਡਰਦਾ ਹੈ, ਹੇ ਨਾਨਕ! ਹੇ ਮਨ, ਸੁਣ—ਉਸੇ ਮਨੁੱਖ ਨੂੰ ਅਸਲ ਗਿਆਨਵਾਨ ਕਹਿਣਾ ਚਾਹੀਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ: 1427
Nitnama
1 month ago english
ang: 633Sorath Mahalaa 9 || Eh Jag Meet N Dekheo Koee || Sagal Jagat Apnai Sukh Laageo Dukh Mai Sang N Hoee ||1|| Rahaau || Daaraa Meet Poot Sanbandhhee Sagre Dhhan Siu Laage || Jab Hee Nirdhhan Dekheo Nar Kau Sang Shhaadd Sabh Bhaage ||1|| Kahåu Kahaa Yiaa Man Baure Kau In... Read more
Loading comments…