Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਅਗਸਤ 2025

ਅੰਗ: 753
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਅਗਸਤ 2026

ਅੰਗ: 704ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲ... Read more

Like Save

morning hukamnama - 07 April 2026

ang: 654Bed puraan sabhai mat sun kai karee karam kee aasaa ॥ Kaal grast sabh log siaane uth pandit pai chale niraasaa ॥1॥ Man re sario na ekai kaajaa ॥ Bhajio na Raghupat raajaa ॥1॥ Rahao ॥ Ban khand jaae jog tap keeno kand mool chun khaiaa ॥ Naadee bedee sabdee monee jam k... Read more

Like Save

So Kio Mandaa Aakheeai Jit Jammeh Raajaan ॥ Bhandahu Hee Bhand Oopjai

So Kio Mandaa Aakheeai Jit Jammeh Raajaan ॥ Bhandahu Hee Bhand Oopjai Bhandai Baajh Na Koi ॥meaning: Why call a woman inferior when even kings are born through her? From woman, woman is born; human life itself comes through woman.source: Sri Guru Granth Sahib Ji — Ang: 473

Like Save