Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 05 ਮਾਰਚ 2026

ਅੰਗ: 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 06 July 2025

ang: 608Sorath mehlaa 5 ghar 1 titukay ik-onkaar satgur parsaad || kis hao jaachee kis aaraadhee jaa sabh ko keeta hosee || jo jo deesai vadaa vadayra so so khaakoo ralsee || nirbhau nirankaar bhav khandan sabh sukh nav nidh daysee ||1|| har jiyo teri daati raaja || maanas b... Read more

Like Save

अमृत ​​वेले का हुक्मनामा - 30 सितंबर 2026

अंग: 796बिलावलु महला ३ घरु १ ੴ सतिगुर प्रसादि ॥ ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥दूजा भाउ न देई लिव लागणि जिनि हरि के चरण विसारे ॥ जग... Read more

Like Save

morning hukamnama - 13 July 2026

ang: 711Ttoddee Mahalaa 5 || Har Bisrat Sadaa Khuaaree || Taa Kau Dhhokhaa Kahaa Biaapai Jaa Kau Ott Tuhaaree || Rahaau || Bin Simran Jo Jeevan Balnaa Sarap Jaise Arjaaree || Nav Khanddan Ko Raaj Kamaavai Ant Chalaigo Haaree ||1|| Gun Nidhhaan Gun Tin Hee Gaae Jaa Kau Kirpaa... Read more

Like Save

ਅੱਜ 6 ਮਈ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਸਤਿਕਾਰਯੋਗ ਹੈ, ਕਿਉਂਕਿ ਇਹ ਦਿਨ ਬਾਬਾ ਬੁੱਢਾ ਜੀ ਦੀ ਮਹਾਨ ਸੇਵਾ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜਿਆ ਹੋਇਆ ਹੈ।

ਅੱਜ 6 ਮਈ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਸਤਿਕਾਰਯੋਗ ਹੈ, ਕਿਉਂਕਿ ਇਹ ਦਿਨ ਬਾਬਾ ਬੁੱਢਾ ਜੀ ਦੀ ਮਹਾਨ ਸੇਵਾ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। ​ਬਾਬਾ ਬੁੱਢਾ ਜੀ ਸਿੱਖ ਇਤਿਹਾਸ ਦੀ ਉਹ ਲਾਸਾਨੀ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਸਿੱਖ ਧਰਮ ਦੇ ਬਚਪਨ ਤੋਂ ਲੈ ਕੇ ਛੇਵੀਂ ਪਾਤਸ਼ਾਹੀ ਤੱਕ ਦਾ ਇਤਿਹਾਸ ਅੱਖੀਂ ਵੇਖਿਆ ਅਤੇ ਸੇਵਾ ਕ... Read more

ਅੱਜ 6 ਮਈ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਸਤਿਕਾਰਯੋਗ ਹੈ, ਕਿਉਂਕਿ ਇਹ ਦਿਨ ਬਾਬਾ ਬੁੱਢਾ ਜੀ ਦੀ ਮਹਾਨ ਸੇਵਾ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜਿਆ ਹੋਇਆ ਹੈ।
Like Save