Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 08 ਮਾਰਚ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 24 October 2025

ang: 961Salok Mahalla 5 ॥ Kar kirpaa kirpaal aape bakhas lai ॥ Sadaa sadaa japee tera Naam Satgur paae pai ॥ Man tan antar vas dookhaa naas hoe ॥ Hath dei aap rakh vi-aapai bhau na ko-e ॥ Gun gaavaa din rain etai kam laae ॥ Sant janaa kai sang haumai rog jaae ॥ Sarab niranta... Read more

Like Save

ਜ਼ਿੰਦਗੀ ਦਾ ਹਰ ਪਲ ਇਸ ਤਰੀਕੇ ਨਾਲ ਜੀਓ ਕਿ ਤੁਹਾਡੀ ਜ਼ਿੰਦਗੀ ਤੁਹਾਨੂੰ ਖ਼ੁਦ ਕਹੇ ਵ

ਜ਼ਿੰਦਗੀ ਦਾ ਹਰ ਪਲ ਇਸ ਤਰੀਕੇ ਨਾਲ ਜੀਓ ਕਿ ਤੁਹਾਡੀ ਜ਼ਿੰਦਗੀ ਤੁਹਾਨੂੰ ਖ਼ੁਦ ਕਹੇ ਵਾਹ ਕਿਆ ਜ਼ਿੰਦਗੀ ਹੈ

Like Save

ਛੋਟਾ ਘੱਲੂਘਾਰਾ ਕਾਹਨੂੰਵਾਨ (ਗੁਰਦਾਸਪੁਰ)

ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ ਖਤਮ ਕਰਨ ਦੀ ਠਾਣ ਲਈ ਹੋਈ ਸੀ। ਇਕ ਝੜਪ ਵਿਚ ਜਸਪਤ ਰਾਏ ਸਿੱਖਾਂ ਹੱਥੋਂ ਮਾਰਿਆ ਗਿਆ। ਦੀਵਾਨ ਲਖਪਤ ਰਾਏ ਨੇ ਬਦਲਾ ਲੈਣ ਲਈ 10 ਮਾਰਚ, 1746 ਈ: ਨੂੰ ਲਾ... Read more

ਛੋਟਾ ਘੱਲੂਘਾਰਾ ਕਾਹਨੂੰਵਾਨ (ਗੁਰਦਾਸਪੁਰ)
Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਪਾਵਨ ਜੀਵਨ, ਸੇਵਾ, ਨਿਮਰਤਾ ਅਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਕੋਟਿ-ਕੋਟਿ ਪ੍ਰਣਾਮ।** ਸਿੱਖ ਧਰਮ ਦੇ ਚੌਥੇ ਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਸਮੁੱਚਾ ਜੀਵਨ ਨਿਮਰਤਾ, ਸੇਵਾ, ਨਾਮ ਸਿਮਰਨ, ਪ੍ਰੇਮ ਅਤੇ ਗੁਰੂ ਦੇ ਹੁਕਮ ਵਿੱਚ ਰਹਿਣ ਦੀ ਅਦੁੱਤੀ ਮਿ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਅਪ੍ਰੈਲ 2026

ਅੰਗ: 664ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭ... Read more

Like Save