Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 10 ਮਾਰਚ 2026

ਅੰਗ: 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 28 अप्रैल 2026

अंग: 647सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न... Read more

Like Save

morning hukamnama - 16 July 2026

ang: 696Jaitsree Mahalaa 4 Ghar 1 Chaupade ॥ Ik Oankaar Satigur Prasaad ॥ Merai heearai ratan Naam Har basiaa Gur haath dhario merai maathaa ॥ Janam janam ke kilbikh dukh utare Gur Naam deeo rin laathaa ॥1॥ Mere man bhaj Raam Naam sabh arathaa ॥ Gur poorai Har Naam drirraiaa... Read more

Like Save

Birthday of Sardar Jassa Singh Ahluwalia

Sardar Jassa Singh Ahluwalia was born on 5th Jeth, 1718 CE, to Sardar Badar Singh and Mata Jeevan Kaur in the village of Ahlu, District Lahore (now in Pakistan). When he was only five years old, his father passed away. His mother, with the help of her brother Sardar Bhag Sin... Read more

Birthday of Sardar Jassa Singh Ahluwalia
Like Save

ਸੰਧਿਆ ਵੇਲੇ ਦਾ ਹੁਕਮਨਾਮਾ – 26 ਦਸੰਬਰ 2025

ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ... Read more

Like Save

7 ਪੋਹ ਅੱਜ ਦੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਸਰਸਾ ਨਦੀ ਤੇ ਵਿ

7 ਪੋਹ ਅੱਜ ਦੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਸਰਸਾ ਨਦੀ ਤੇ ਵਿਛੋੜਾ ਪੈ ਗਿਆ ਸੀ ।

Like Save