Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਜੁਲਾਈ 2025

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

Martyrdom of Akali Phoola Singh Ji

On 14 March 1823, the great Jathedar Akali Phoola Singh Ji attained martyrdom in the Battle of Nowshera. Akali Baba Phoola Singh Ji was a Nihang Singh who served as the Jathedar of the Shiromani Panth Akali Budha Dal and Sri Akal Takht. At the age of 62, he devoted each and... Read more

Martyrdom of Akali Phoola Singh Ji
Like Save

ਗੁਰੂ ਲਈ ਹਰਿਮੰਦਰ ਸਾਹਿਬ ਦੇ ਦਵਾਰ ਬੰਦ

ਮਨੁੱਖ ਆਪਣੇ ਲਾਲਚ ਵਿਚ ਆ ਕੇ ਇਤਨੀ ਨੀਵੀਂ ਹਦ ਤਕ ਚਲਾ ਜਾਂਦਾ ਹੈ ਕਿ ਉਹ ਭਲੇ ਬਰੇ ਦੀ ਤਮੀਜ਼ ਕੀਤੇ ਬਿਨਾਂ ਆਪਣਾ ਨਿਜ ਸਵਾਰਥ ਪੂਰਾ ਕਰਨ ਲਈ, ਜਾਂ ਆਪਣਾ ਉਲ ਸਿੱਧਾ ਕਰਨ ਲਈ ਜਾਂ ਫਿਰ ਆਪਣੇ ਫਾਇਦੇ ਨੂੰ ਕਾਇਮ ਰੱਖਣ ਲਈ ਉਹ ਕੁਝ ਵੀ ਕਰਨ ਵਿਚ ਗਰੇਜ਼ ਨਹੀਂ ਕਰਦਾ ਜੋ ਉਸ ਲਈ ਸ਼ਰਮਨਾਕ ਵੀ ਹੁੰਦਾ ਹੈ ਤੇ ਅਫਸੋਸਜਨਕ ਵੀ। ਇਹੋ ਕੁਝ ਹੀ ਮੀਣਿਆਂ... Read more

ਗੁਰੂ ਲਈ ਹਰਿਮੰਦਰ ਸਾਹਿਬ ਦੇ ਦਵਾਰ ਬੰਦ
Like Save

कबीर मनु निरमलु भइआ जैसा गंगा नीरु ॥ पाछै लागो हरि फिरै कहत कबीर कबीर

कबीर मनु निरमलु भइआ जैसा गंगा नीरु ॥ पाछै लागो हरि फिरै कहत कबीर कबीर ॥५५॥अर्थ: भगत कबीर जी कहते हैं कि जब मनुष्य का मन गंगा के जल की तरह निर्मल हो जाता है, तब प्रभु स्वयं उसके इतने निकट हो जाते हैं, मानो उसे पुकारते हुए उसके पीछे चल रहे हों। यह वाणी मन की पवित्रता, विनम्रता... Read more

Like Save