Back to community
ਸੰਧਿਆ ਵੇਲੇ ਦਾ ਹੁਕਮਨਾਮਾ – 05 ਅਗਸਤ 2025
ਅੰਗ: 630ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
0 likes
comments
Join the conversation
mr_sidhu340
5 months ago punjabi
🙏ਧੰਨ ਧੰਨ ਬਾਬਾ ਬੁੱਢਾ ਜੀ ਸਵੇਰ ਦੇ ਦਰਸ਼ਨ💐 ਵਾਹਿਗੁਰੂ ਜੀ
Nitnama
4 months ago hindi
अंग: 728सूही महला १ घरु २ ੴ सतिगुर प्रसादि ॥ अंतरि वसै न बाहरि जाइ ॥ अम्रितु छोडि काहे बिखु खाइ ॥१॥ ऐसा गिआनु जपहु मन मेरे ॥ होवहु चाकर साचे केरे ॥१॥ रहाउ ॥ गिआनु धिआनु सभु कोई रवै ॥ बांधनि बांधिआ सभु जगु भवै ॥२॥ सेवा करे सु चाकरु होइ ॥ जलि थलि महीअलि रवि रहिआ सोइ ॥३॥ हम नही... Read more
Nitnama
11 months ago english
ang: 608Sorath mehlaa 5 ghar 1 titukay ik-onkaar satgur parsaad || kis hao jaachee kis aaraadhee jaa sabh ko keeta hosee || jo jo deesai vadaa vadayra so so khaakoo ralsee || nirbhau nirankaar bhav khandan sabh sukh nav nidh daysee ||1|| har jiyo teri daati raaja || maanas b... Read more
Nitnama
2 months ago hindi
अंग: 659ऐसा नामु रतनु निरमोलकु पुंनि पदारथु पाइआ ॥ अनिक जतन करि हिरदै राखिआ रतनु न छपै छपाइआ ॥१॥ हरि गुन कहते कहनु न जाई ॥ जैसे गूंगे की मिठिआई ॥१॥ रहाउ ॥ रसना रमत सुनत सुखु स्रवना चित चेते सुखु होई ॥ कहु भीखन दुइ नैन संतोखे जह देखां तह सोई ॥२॥२॥अर्थ: परमात्मा का नाम एक ऐसा... Read more
Nitnama
8 months ago english
ang: 731Soohee Mahala 4 ॥ Har Har naam bhajio purakhotam sabh binse daalad dalaghaa ॥ Bhau janam marnaa metio Gur sabdee Har asthir sev sukh samaghaa ॥1॥ Mere man bhaj Raam naam at piraghaa ॥ Mai man tan arap dhario Gur aagai sir vech leeo mul mahaghaa ॥1॥ Rahao ॥ Narpat raa... Read more
Loading comments…