Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਮਾਰਚ 2026
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
1 likes
comments
Join the conversation
Nitnama
10 months ago hindi
अंग: 685धनासरी महला ९ ॥ अब मै कउनु उपाउ करउ ॥ जिह बिधि मन को संसा चूकै भउ निधि पारि परउ ॥१॥ रहाउ ॥ जनमु पाइ कछु भलो न कीनो ता ते अधिक डरउ ॥ मन बच क्रम हरि गुन नही गाए यह जीअ सोच धरउ ॥१॥ गुरमति सुनि कछु गिआनु न उपजिओ पसु जिउ उदरु भरउ ॥ कहु नानक प्रभ बिरदु पछानउ तब हउ पतित तरउ... Read more
अंग: 632सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन... Read more
Kaur Preet
11 months ago punjabi
Nitnama
8 months ago punjabi
ਅੰਗ: 690ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧ... Read more
G
Gurvinder Singh
4 months ago punjabi
Loading comments…