Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਮਾਰਚ 2026

ਅੰਗ: 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਫਰਵਰੀ 2026

ਅੰਗ: 543ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ... Read more

Like Save

ਹਰਿ ਹਰਿ ਨਾਮੁ ਜਪਹੁ ਗੋਬਿੰਦ ॥ਅਰਥ: ਹੇ ਭਰਾ! ਪਰਮਾਤਮਾ ਦੇ ਹਰਿ ਨਾਮ ਦਾ ਜਾਪ ਕਰੋ,

ਹਰਿ ਹਰਿ ਨਾਮੁ ਜਪਹੁ ਗੋਬਿੰਦ ॥ਅਰਥ: ਹੇ ਭਰਾ! ਪਰਮਾਤਮਾ ਦੇ ਹਰਿ ਨਾਮ ਦਾ ਜਾਪ ਕਰੋ, ਇਹੀ ਜੀਵਨ ਨੂੰ ਪਵਿੱਤਰ ਤੇ ਉੱਚਾ ਬਣਾਉਂਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੨੭੭

Like Save

morning hukamnama - 26 February 2026

ang: 696Jaitsaree Mahalaa 4 Ghar 1 Choupade : Ik Oankaar Satgur Parsaad || Mere Heeare Ratan Naam Har Basiaa Gur Haathh Dhhariou Mere Maathhaa || Janam Janam Ke Kilbikh Dukh utare Gur Naam Dheeou Rin Laathhaa ||1|| Mere Man Bhaj Raam Naam Sabh Arathhaa || Gur Poore Har Naam... Read more

Like Save

ਹਰਿ ਜਪਿ ਜੀਵਹੁ ਜੀਅ ਕੇ ਗੀਤ ॥ਅਰਥ: ਹੇ ਜੀਵੋ! ਪਰਮਾਤਮਾ ਦਾ ਜਾਪ ਕਰੋ ਤੇ ਉਸ ਦੇ ਗੁ

ਹਰਿ ਜਪਿ ਜੀਵਹੁ ਜੀਅ ਕੇ ਗੀਤ ॥ਅਰਥ: ਹੇ ਜੀਵੋ! ਪਰਮਾਤਮਾ ਦਾ ਜਾਪ ਕਰੋ ਤੇ ਉਸ ਦੇ ਗੁਣ ਗਾਉਂਦੇ ਹੋਏ ਅਸਲ ਜੀਵਨ ਪ੍ਰਾਪਤ ਕਰੋ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੯੨੦

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਮਈ 2026

ਅੰਗ: 696ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥... Read more

Like Save