Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਅਗਸਤ 2025

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਮਈ 2026

ਅੰਗ: 481ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬ... Read more

Like Save

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਦੀ ਸਿੱਖ ਆਗੂਆਂ ਨੇ ਕੀਤੀ ਨਿੰਦਾ , ਸਰਕਾਰ ਤੋਂ ਦਖਲ ਦੀ ਕੀਤੀ ਮੰਗ

ਨਿਊਜੀਲੈਂਡ ਦੇ ਸਾਊਥ ਆਕਲੈਂਡ, ਮੈਨੁਰੇਵਾਂ ਵਿੱਚ ਸਿੱਖ ਨਗਰ ਕੀਰਤਨ ਦਾ ਵਿਰੋਧ ਕਰਨ ਵਾਲੇ ਕੁਝ ਸਥਾਨਕ ਲੋਕਾਂ ਦੀ ਕਾਰਵਾਈ ‘ਤੇ ਸਿੱਖ ਆਗੂਆਂ ਨੇ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਮਾਜਕ ਏਕਤਾ ਲਈ ਖ਼ਤਰਾ ਦੱਸਿਆ ਹੈ। ਅਕਾਲ ਤਖ਼ਤ ਦੇ ਕਾਰਜਭਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗਜ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ... Read more

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੇ ਵਿਰੋਧ ਦੀ ਸਿੱਖ ਆਗੂਆਂ ਨੇ ਕੀਤੀ ਨਿੰਦਾ , ਸਰਕਾਰ ਤੋਂ ਦਖਲ ਦੀ  ਕੀਤੀ ਮੰਗ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 10 ਜੁਲਾਈ 2026

ਅੰਗ: 654ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕ... Read more

Like Save