Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਮਾਰਚ 2026

ਅੰਗ: 647
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
Like Save

Join the conversation

Loading comments…

Sign in to comment or join the discussion.

More from the community

You may also enjoy these stories

"ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥" • ਅਰਥ: ਦੁਨੀਆ ਦੇ ਸਾਰੇ ਕੰਮਾਂ ਵਿੱਚੋਂ ਪ੍ਰਭੂ ਦ

"ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥" • ਅਰਥ: ਦੁਨੀਆ ਦੇ ਸਾਰੇ ਕੰਮਾਂ ਵਿੱਚੋਂ ਪ੍ਰਭੂ ਦਾ ਸਿਮਰਨ ਕਰਨਾ ਸਭ ਤੋਂ ਉੱਚਾ ਅਤੇ ਸ਼੍ਰੇਸ਼ਠ ਕਰਮ ਹੈ।

Like Save
B

Amrit Vele Da Hukamnama Sri Darbar Sahib, Amritsar, Date 15-06-2026 An

Amrit Vele Da Hukamnama Sri Darbar Sahib, Amritsar, Date 15-06-2026 Ang 650 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾ... Read more

Like Save

अमृत ​​वेले का हुक्मनामा - 07 दिसंबर 2025

अंग: 727तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु... Read more

Like Save

संध्या वेले का हुक्मनामा - 13 नवंबर 2025

अंग: 613सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितका... Read more

Like Save

ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਘਟਨਾ

22 ਅਗਸਤ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਦੇ ਦਿਨ ਜੋ ਇਤਿਹਾਸਕ ਘਟਨਾ ਹੋਈ ਸਾਰੇ ਪੜੋ ਜੀ । ਮਾਰਚ 1664 ਵਿਚ ਅਠਵੇਂ ਪਾਤਸ਼ਾਹ ਗੁਰੂ ਹਰ ਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਸਮਾਉਂਦਿਆਂ ਹੀ ਗੁਰੂ ਗਦੀ ਦੇ 22 ਦਾਵੇਦਾਰ ਬਕਾਲੇ ਨਗਰ ਵਿੱਚ ਖੜੇ ਹੋ ਗਏ ਜਿਨ੍ਹਾ ਵਿਚੋਂ ਪ੍ਰਮੁਖ ਧੀਰ ਮਲ ਜੋ ਗੁਰੂ ਦੀ ਔਲਾਦ ਹੋਣ ਕਰਕੇ ਆਪਣੇ ਆਪ ਨੂੰ ਸਭ ਤੋਂ ਤਕੜਾ ਦਾਵ... Read more

ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਘਟਨਾ
Like Save