Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 20 ਮਾਰਚ 2026

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਮਾਰਚ 2026

ਅੰਗ: 740ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ... Read more

Like Save

गुरुद्वारा टाहली साहिब, छठी पातशाही श्री गुरु हरगोबिंद साहिब जी

बल्हेर खानपुर, जिला कपूरथला इस पवित्र स्थान को मीरी-पीरी के मालिक श्री गुरु हरगोबिंद साहिब जी की चरण-छोह प्राप्त है। इतिहास के अनुसार, इस इलाके में एक खतरनाक शेर ने बहुत आतंक मचाया हुआ था। इस इलाके की संगत गुरु साहिब के दरबार करतारपुर में पहुंची और उस खतरनाक शेर से मुक्ति दि... Read more

गुरुद्वारा टाहली साहिब, छठी पातशाही श्री गुरु हरगोबिंद साहिब जी
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਨਵੰਬਰ 2026

ਅੰਗ: 692ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥... Read more

Like Save

ਤੂ ਕਰਤਾ ਸਚਿਆਰੁ ਮੈਡਾ ਸਾਈ ॥ਅਰਥ: ਹੇ ਮੇਰੇ ਮਾਲਕ! ਤੂੰ ਹੀ ਸੱਚਾ ਕਰਤਾ ਹੈਂ, ਜੋ ਕ

ਤੂ ਕਰਤਾ ਸਚਿਆਰੁ ਮੈਡਾ ਸਾਈ ॥ਅਰਥ: ਹੇ ਮੇਰੇ ਮਾਲਕ! ਤੂੰ ਹੀ ਸੱਚਾ ਕਰਤਾ ਹੈਂ, ਜੋ ਕੁਝ ਵੀ ਹੁੰਦਾ ਹੈ, ਤੇਰੇ ਹੁਕਮ ਨਾਲ ਹੁੰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 11

Like Save