Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਮਾਰਚ 2026

ਅੰਗ: 479
ਆਸਾ ॥ ਕਾਹੂ ਦੀਨੇ੍ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ਅਹਿਰਖ ਵਾਦੁ ਨ ਕੀਜੈ ਰੇ ਮਨ ॥ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ਕੁਮਾ੍ਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ੪॥ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
ਅਰਥ: ਆਸਾ ॥ (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧।(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ।ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) ।ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨।ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ ।(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪।ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
Like Save

Join the conversation

Loading comments…

Sign in to comment or join the discussion.

More from the community

You may also enjoy these stories

G

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026 ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬ... Read more

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27/07/2026
Like Save

Important Sikh Historical Events Related to 21 May

(A) On 21 May 1914, the ship Guru Nanak (Komagata Maru) arrived at Victoria (B.C.) harbor, where passengers underwent medical inspection. (B) On 21 May 1920, on the martyrdom day of Guru Arjan Dev Ji, the “Akali” newspaper was launched from Ramgali, Lahore, through the effor... Read more

Important Sikh Historical Events Related to 21 May
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਨਵੰਬਰ 2025

ਅੰਗ: 843ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 15 ਜੁਲਾਈ 2025

ਅੰਗ: 659ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨ... Read more

Like Save