Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਮਾਰਚ 2026

ਅੰਗ: 740
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 27 February 2026

ang: 671Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nir... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 25 ਜਨਵਰੀ 2026

ਅੰਗ: 735ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਸਤੰਬਰ 2026

ਅੰਗ: 673ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀ... Read more

Like Save

शहीदी दिहाड़ा भाई केहर सिंह ते भाई सतवंत सिंह जी

6 जनवरी सिख इतिहास का वह गौरवपूर्ण दिन है, जब पंथ की आन-बान-शान की रक्षा के लिए दो अडिग सपूतों ने हँसते-हँसते फाँसी का फंदा चूम लिया। भाई सतवंत सिंह और भाई केहर सिंह केवल व्यक्ति नहीं थे, वे सिख कौम की चेतना और आत्मसम्मान की जीवित मिसाल बन गए। पृष्ठभूमि: जब पंथ की पहचान पर ह... Read more

शहीदी दिहाड़ा भाई केहर सिंह ते भाई सतवंत सिंह जी
Like Save