Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਅਗਸਤ 2025

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਜੂਨ 2026

ਅੰਗ: 685ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰ... Read more

Like Save

अमृत ​​वेले का हुक्मनामा - 13 दिसंबर 2025

अंग: 600सोरठि महला ३ ॥ भगति खजाना भगतन कउ* *दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु... Read more

Like Save

evening hukamnama - 03 May 2026

ang: 678Dhhanaasaree Mahalaa 5 || Jin Tum Bheje Tineh Bulaae Sukh Sehaj Setee Ghar Aau || Anad Mangal Gun Gaao Sehaj Dhun Nehachal Raaj Kamaau ||1|| Tum Ghar Aavahu Mere Meet || Tumare Dokhee Har Aap Nivaare Apdaa Bhee Biteet || Rahaau || Pragatt Keene Prabh Karnehaare Naasa... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 26 ਦਸੰਬਰ 2025

ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ... Read more

Like Save