Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਮਾਰਚ 2026

ਅੰਗ: 723
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 25 ਅਗਸਤ 2026

ਅੰਗ: 619ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 16 ਮਈ 2026

ਅੰਗ: 692ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥... Read more

Like Save

ਆਪੇ ਬਖਸਿ ਮਿਲਾਵਣਹਾਰੁ ॥ਅਰਥ: ਪਰਮਾਤਮਾ ਆਪ ਹੀ ਬਖ਼ਸ਼ਿਸ਼ ਕਰਦਾ ਹੈ ਅਤੇ ਜੀਵ ਨੂੰ ਆ

ਆਪੇ ਬਖਸਿ ਮਿਲਾਵਣਹਾਰੁ ॥ਅਰਥ: ਪਰਮਾਤਮਾ ਆਪ ਹੀ ਬਖ਼ਸ਼ਿਸ਼ ਕਰਦਾ ਹੈ ਅਤੇ ਜੀਵ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੦੬

Like Save

Janamdin Sahibzada Jujhar Singh ji

Baba Jujhar Singh Ji was born on 27 Chet 1691. Heartiest congratulations to the entire Sangat. Sahibzada Jujhar Singh Ji was the son of the Tenth Guru, Sri Guru Gobind Singh Ji, the grandson of the Ninth Guru, Sri Guru Tegh Bahadur Sahib Ji, and the great-grandson of the Six... Read more

Janamdin Sahibzada Jujhar Singh ji
Like Save