Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਅਗਸਤ 2025
ਅੰਗ: 686ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਅਰਥ: ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
0 likes
comments
Join the conversation
Nitnama
4 months ago punjabi
ਅੰਗ: 682ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ... Read more
अंग: 636सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न क... Read more
Nitnama
2 months ago punjabi
ਅੰਗ: 678ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ... Read more
जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥१॥अर्थ: हे प्रभु! जिस मनुष्य के सिर पर आपकी कृपा और रक्षा का हाथ है, उसे दुःख कैसे व्याकुल कर सकता है? वह माया के अहंकार में डूबकर बोलना नहीं जानता और मृत्यु का भय भी उसके मन में नहीं रह... Read more
Nitnama
1 month ago english
ang: 611Sorath Mahalaa 5 || Khojat Khojat Khoj Beechaareo Raam Naam Tat Saaraa || Kilbikh Kaatte Nimakh Araadhheaa Gurmukh Paar Utaaraa ||1|| Har Ras Peevahu Purkh Gyaanee || Sun Sun Mahaa Tripat Man Paavai Saadhhoo Amrit Baanee || Rahaau || Mukat Bhugat Jugat Sach Paaeeai S... Read more
Loading comments…