Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਮਾਰਚ 2026
ਅੰਗ: 700ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
2 likes
comments
Join the conversation
Nitnama
7 months ago english
ang: 768Ik Oankar Satgur Prasad Raag Soohee Mahala 3 Ghar 3 ॥ Bhagat janaa kee Har Jeeo raakhai jug jug rakhdaa aaiaa Raam ॥ So bhagat jo Gurmukh hovai haumai sabad jalaiaa Raam ॥ Haumai sabad jalaiaa mere Har bhaiaa jis dee saachee baanee ॥ Sachee bhagat kareh din raatee Gu... Read more
Nitnama
5 months ago english
Nanak Naam Milai Taa Jeevaan ॥ Tan Man Theevai Hariaa ॥meaning: O Nanak, I truly live only when I receive the Lord’s Name. Through the blessing of the Naam, both body and mind become refreshed and spiritually rejuvenated.source: Sri Guru Granth Sahib Ji : Ang 1429
Nitnama
3 months ago hindi
अंग: 613सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितका... Read more
Balvinder Singh
4 months ago punjabi
Nitnama
10 months ago punjabi
ਨਾਨਕ ਨਾਮੁ ਸਲਾਹੀਐ ਸਚੁ ਪਰਖੁ ਖਜਾਨਾ ॥ਅਰਥ: ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਲਾਹ ਕਰਨੀ ਚਾਹੀਦੀ ਹੈ, ਕਿਉਂਕਿ ਨਾਮ ਹੀ ਸੱਚਾ ਤੇ ਕੀਮਤੀ ਖਜ਼ਾਨਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੬੮
Loading comments…