Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਅਪ੍ਰੈਲ 2026

ਅੰਗ: 666
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਦਸੰਬਰ 2025

ਅੰਗ: 552ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾ... Read more

Like Save

ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ਅਰਥ: ਨਿਮਰਤਾ ਵਾਲਾ ਮਨੁੱਖ ਆਪਣਾ ਅਹੰਕਾਰ ਦੂ

ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ਅਰਥ: ਨਿਮਰਤਾ ਵਾਲਾ ਮਨੁੱਖ ਆਪਣਾ ਅਹੰਕਾਰ ਦੂਰ ਕਰਕੇ ਸਦਾ ਸੁਖੀ ਜੀਵਨ ਬਿਤਾਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 278

Like Save

morning hukamnama - 07 November 2025

ang: 539Bihaagrraa Mahalaa 4 || Hau Balehaaree Tinh Kau Meree Jindurree_e Jinh Har Har Naam Adhhaaro Raam || Gur Satgur Naam Dhrirraaeaa Meree Jindurree_e Bikh Bhaujal Taaranhaaro Raam || Jin Ik Man Har Dhhiaaeaa Meree Jindurree_e Tin Sant Janaa Jaikaaro Raam || Naanak Har J... Read more

Like Save