Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 03 ਅਪ੍ਰੈਲ 2026

ਅੰਗ: 643
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 02 September 2026

ang: 715Todee Mahalaa 5 ॥ Garab gahilarro moorarro heeo re ॥ Heeo Maharaaj ree maaio ॥ Deehar niaaee mohi faakio re ॥ Rahaao ॥ Ghano ghano ghano sad lorrai bin lahane kaithai paaio re ॥ Maharaaj ro gaath vaahoo sio lubharrio nihbhaagarro bhaahi sanjoio re ॥1॥ Sun man seekh s... Read more

Like Save

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ਅਰਥ: ਹੇ ਮੇਰੇ ਮਨ! ਪਰਮਾਤਮਾ ਦੀ ਬਾਣੀ ਦਾ ਜਾਪ ਕਰ

ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ਅਰਥ: ਹੇ ਮੇਰੇ ਮਨ! ਪਰਮਾਤਮਾ ਦੀ ਬਾਣੀ ਦਾ ਜਾਪ ਕਰ, ਕਿਉਂਕਿ ਇਹ ਬਾਣੀ ਆਤਮਕ ਜੀਵਨ ਦਾ ਸਹੀ ਰਸਤਾ ਦਿਖਾਉਂਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 1230

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਜੂਨ 2026

ਅੰਗ: 592ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ... Read more

Like Save

अमृत ​​वेले का हुक्मनामा - 21 अगस्त 2026

अंग: 788सलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥ मः ३ ॥ काजल फूल त्मबोल रसु... Read more

Like Save

ਸੰਸਕਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਬੇਅਦਬੀ ਤੋਂ ਬਚਾਉਣ ਲਈ ਅਪਣੇ ਕੋਲੋਂ ਵੱਡਾ ਧਨ ਖ਼ਰਚ ਕੇ ਪੂਰੇ ਸਨਮਾਨ ਸਾਹਿਤ ਅੰਤਿਮ ਸਸਕਾਰ ਕਰਨ ਵਾਲੇ ਸੇਠ ਟੋਡਰ ਮੱਲ ਦਾ ਸਿੱਖ ਸਮਾਜ ਰਹਿੰਦੀ ਦੁਨੀਆਂ ਤਕ ਰਿਣੀ ਰਹੇਗਾ। ਦੁਨੀਆਂ ਦੀ ਇਸ ਮਹਿੰਗੀ... Read more

ਸੰਸਕਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ
Like Save