Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਅਪ੍ਰੈਲ 2026

ਅੰਗ: 788
ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਿੰਦਗੀ ਦੇ ਔਖੇ ਰਾਹ ਅਤੇ ਵੱਡੇ ਤੋਂ ਵੱਡੇ ਦੁੱਖ ਵੀ ਹੱਸਕੇ ਕੱਟ ਲੈਂਦਾ ਬੰਦਾ ਜਦੋਂ

ਜਿੰਦਗੀ ਦੇ ਔਖੇ ਰਾਹ ਅਤੇ ਵੱਡੇ ਤੋਂ ਵੱਡੇ ਦੁੱਖ ਵੀ ਹੱਸਕੇ ਕੱਟ ਲੈਂਦਾ ਬੰਦਾ ਜਦੋਂ ਵਿਸ਼ਵਾਸ ਉਸ ਵਾਹਿਗੁਰੂ ਤੇ ਕਰਦਾ ਹੋਵੇ ਅਤੇ ਕਹਿੰਦਾ ਹੋਵੇ ਤੇਰਾ ਭਾਣਾ ਮਿੱਠਾ ਲੱਗੇ ਵਾਹਿਗੁਰੂ ਜੀ 🙏🙏

Like Save

अमृत ​​वेले का हुक्मनामा - 21 दिसंबर 2025

अंग: 709सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना... Read more

Like Save

अमृत ​​वेले का हुक्मनामा - 09 दिसंबर 2025

अंग: 711टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥अर्थ: हे भ... Read more

Like Save

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ – ਭਾਗ ਪਹਿਲਾ

25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹਾਦਤ ਦਿਹਾੜਾ ਆ ਰਿਹਾ ਹੈ ਆਉ ਅਜ ਤੋ ਉਹਨਾ ਦੇ ਇਤਿਹਾਸ ਤੇ ਸੰਖੇਪ ਜਿਹੀ ਝਾਤ ਮਾਰੀਏ। ਭਾਗ ਪਹਿਲਾ ਗੁਰੂ ਗੋਬਿੰਦ ਸਿੰਘ ਜੀ ਨੇ ਜਾਬਰ ਹੁਕਮਰਾਨਾਂ ਵਲੋਂ ਗਰੀਬਾਂ, ਨਿਤਾਣਿਆ, ਤੇ ਦਬੇ ਕੁਚਲੇ ਲੋਕਾਂ ਨੂੰ ਸਮਾਨਤਾ ਤੇ ਨਿਆਂ ਦੀਵਾਣ ਲਈ ਜਿਤਨੀਆ ਕੁਰਬਾਨੀਆ ਦਿਤੀਆ ਤੇ ਸੰਘਰਸ਼ ਕੀਤੇ ਉਸਦੀ ਮਿਸਾਲ ਦੁਨ... Read more

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ – ਭਾਗ ਪਹਿਲਾ
Like Save