Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 05 ਅਪ੍ਰੈਲ 2026

ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 23 December 2025

ang: 552Salok Mahalaa 4 ॥ Bin Satigur seve jeeaa ke bandhanaa jete karam kamaahi ॥ Bin Satigur seve thavar na paavhee mar jammhe aavahi jaahi ॥ Bin Satigur seve fikaa bolanaa Naam na vasai man aai ॥ Naanak bin Satigur seve jam pur badhe maariah muhi kaalai uth jaahi ॥1॥ Maha... Read more

Like Save

ਜੂਨ 84 – ਸਿੱਖੀ ਖਿਲਾਫ ਨਫਰਤ

ਬਰਗੇਡੀਅਰ ਇਸ਼ਰਾਰ ਰਹੀਮ ਖਾਨ ਵੱਲੋਂ ਧਾਰਮਿਕ ਸੌਹਾਂ ਚੁਕਵਾਕੇ ਸ੍ਰੀ ਦਰਬਾਰ ਸਾਹਿਬ ਵੱਲ ਧੱਕੇ ਫੌਜੀਆਂ ਦੇ ਪੋੜ੍ਹੀਆਂ ਉਤਰਦਿਆਂ ਹੀ ਸਿੰਘਾਂ ਨੇ ਢੇਰ ਲਾ ਦਿੱਤੇ । ਜਖਮੀਂ ਹੋਏ ਡਿਗਿਆਂ ਦੀਆਂ ਚੀਕਾਂ ਸੁਣ ਉਹਨਾਂ ਨੂੰ ਚੁਕਣ ਲਈ ਕੋਈ ਵੀ ਗਾਂਹ ਨਾ ਹੋਇਆ । ਹੋਈ ਤਬਾਹੀ ਪਿਛੋਂ ਵੀ ਏਨਾਂ ਭਾਰੀ ਫਾਇਰ ਕਿਹੜੇ ਪਾਸਿਓਂ ਆਇਆ ? ਇਸ ਬਾਰੇ ਕੋਈ ਜਾਣਕਾ... Read more

ਜੂਨ 84 – ਸਿੱਖੀ ਖਿਲਾਫ ਨਫਰਤ
Like Save

अमृत ​​वेले का हुक्मनामा - 17 नवंबर 2026

अंग: 604सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले... Read more

Like Save