Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਅਪ੍ਰੈਲ 2026

ਅੰਗ: 678
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜੋ ਮਾਗਹਿ ਠਾਕੁਰ ਆਪਣੇ ਤੇ ਸੋਈ ਸੋਈ ਦੇਵੈ ॥ਅਰਥ: ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਤੋਂ

ਜੋ ਮਾਗਹਿ ਠਾਕੁਰ ਆਪਣੇ ਤੇ ਸੋਈ ਸੋਈ ਦੇਵੈ ॥ਅਰਥ: ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਤੋਂ ਕੁਝ ਵੀ ਮੰਗਦਾ ਹੈ, ਪ੍ਰਭੂ ਉਸਨੂੰ ਉਹੀ-ਉਹੀ ਦਾਤ ਬਖ਼ਸ਼ ਦਿੰਦਾ ਹੈ। ਅਰਥਾਤ, ਪ੍ਰਭੂ ਆਪਣੇ ਭਗਤਾਂ ਦੀ ਹਰ ਜਾਇਜ਼ ਅਤੇ ਨਿਰਸਵਾਰਥ ਅਰਦਾਸ ਪੂਰੀ ਕਰਦਾ ਹੈ ਅਤੇ ਉਨ੍ਹਾਂ ਨੂੰ ਕਦੇ ਖਾਲੀ ਨਹੀਂ ਮੋੜਦਾ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 681

Like Save

सभना जीआ का इकु दाता सो मै विसरि न जाईअर्थ: सभी जीवों को देने वाला एक

सभना जीआ का इकु दाता सो मै विसरि न जाईअर्थ: सभी जीवों को देने वाला एक ही प्रभु है। मेरी अरदास है कि वह दाता मुझे कभी न भूले।स्रोत: श्री गुरु ग्रंथ साहिब जी — अंग: 2

Like Save

अमृत ​​वेले का हुक्मनामा - 27 मार्च 2026

अंग: 954सलोक मः २ ॥ नानक अंधा होइ कै रतना परखण जाइ ॥ रतना सार न जाणई आवै आपु लखाइ ॥१॥ मः २ ॥ रतना केरी गुथली रतनी खोली आइ ॥ वखर तै वणजारिआ दुहा रही समाइ ॥ जिन गुणु पलै नानका माणक वणजहि सेइ ॥ रतना सार न जाणनी अंधे वतहि लोइ ॥२॥ पउड़ी ॥ नउ दरवाजे काइआ कोटु है दसवै गुपतु रखीजै ॥... Read more

Like Save