Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਅਪ੍ਰੈਲ 2026

ਅੰਗ: 866
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਜੁਲਾਈ 2026

ਅੰਗ: 555ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ... Read more

Like Save

morning hukamnama - 27 March 2026

ang: 954Salok Mahala 2 ॥ Andhe kai raah dasiai andhaa hoi su jaai ॥ Hoi sujaakhaa Nanakaa so kio ujjhar paai ॥ Andhe eh na aakheean jin mukh loeṇ naahee ॥ Andhe seee Nanakaa khasmahu ghuthe jaahi ॥1॥ Mahala 2 ॥ Saahib andhaa jo keea kare sujaakhaa hoi ॥ Jehaa jaanai teho var... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 01 ਜਨਵਰੀ 2026

ਅੰਗ: 692ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥... Read more

Like Save