Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਅਪ੍ਰੈਲ 2026
ਅੰਗ: 632ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥
2 likes
comments
Join the conversation
Nitnama
7 months ago english
ang: 654Bed puraan sabhai mat sun kai karee karam kee aasaa ॥ Kaal grast sabh log siaane uth pandit pai chale niraasaa ॥1॥ Man re sario na ekai kaajaa ॥ Bhajio na Raghupat raajaa ॥1॥ Rahao ॥ Ban khand jaae jog tap keeno kand mool chun khaiaa ॥ Naadee bedee sabdee monee jam k... Read more
Nitnama
1 year ago punjabi
ਅੰਗ: 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮ... Read more
Nitnama
7 months ago punjabi
ਇਟਲੀ ਵਿੱਚ ਖਾਲਸਾ ਪੰਥ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸਾਹ ਨਾਲ ਸਜਾਏ ਜਾ ਰਹੇ ਸਨ ਕਿ ਬੀਤੀ ਰਾਤ ਲੰਬਾਰਦੀਆ ਸੂਬੇ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਕੋਵੋ ਵਿਖੇ ਸਥਿਤ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਦੇ ਪ੍ਰਵੇਸ਼ ਦੁਆਰ ਤੇ ਅਗਿਆਤ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕ... Read more
Ranbir Singh yamaraj
6 months ago punjabi
🙏🌺ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 🌺🙏
Nitnama Eng Ai
1 year ago english
Gurdwara Falahai Sahib is located about 3 kilometers away from Alamgir village, outside the village of Dulea. The gurdwara is surrounded by a beautiful grove of trees. In the year 1705 A.D., the Tenth Master, Guru Gobind Singh Ji, traveling through Jharr Sahib, Machhiwara, L... Read more
Loading comments…