Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 17 ਅਪ੍ਰੈਲ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

शहीदी गुरुपुरब श्री गुरु अर्जन देव जी

आज के दिन, 1606 ई. में साहिब श्री गुरु अर्जन देव जी का शहीदी दिवस है। गुरु साहिब जी की शहादत को कोटि-कोटि प्रणाम। शांति के पुंज, धैर्य और विनम्रता के प्रतीक, उपकार की मूर्ति, पाँचवें गुरु धन श्री गुरु अर्जन देव जी की शहादत को आज 416 वर्ष पूरे हो चुके हैं, परंतु सिख पंथ में ग... Read more

शहीदी गुरुपुरब श्री गुरु अर्जन देव जी
Like Save

ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ

ਸ਼ਹੀਦ ਬਾਬਾ ਗੁਰਬਖਸ਼ ਸਿੰਘ ਉਹ ਸਿਦਕੀ ਸਿੰਘ ਸਨ ਜਿਨ੍ਹਾ ਨੇ ਅਹਿਮਦ ਸ਼ਾਹ ਦੁੱਰਾਨੀ ਦੇ ਸੱਤਵੇਂ ਹਮਲੇ ਵੇਲੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਤਿਕਾਰ ਦੀ ਰਾਖੀ ਕਰਦਿਆਂ ਆਪਣੇ 30 ਸਿੰਘਾ ਨਾਲ 30000 ਅਫ਼ਗ਼ਾਨ ਫੌਜਾਂ ਨਾਲ ਟਕਰ ਲਈ ਤੇ ਲੜਦਿਆਂ ਸ਼ਹੀਦ ਹੋ ਗਏ । ਇਹ ਘਟਨਾ 19 ਮੱਘਰ 1764 ਦੀ ਹੈ ਜਦੋਂ ਅਹਿਮਦ ਸ਼ਾਹ ਅਬਦਾਲੀ ਨੇ ਹਿੰ... Read more

ਸ਼ਹੀਦੀ ਦਿਹਾੜਾ ਬਾਬਾ ਗੁਰਬਖਸ਼ ਸਿੰਘ ਜੀ
Like Save