Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਅਪ੍ਰੈਲ 2026
ਅੰਗ: 706ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
2 likes
comments
Join the conversation
Sarbjeet Singh
11 months ago punjabi
ੴ ਨੀਲੀ☝ ਛੱਤ ਵਾਲਿਆ ਬਣਾ ਕੇ ਰੱਖੀ ਕਿਰਪਾ..... ਤੇਰੇ ਆਸਰੇ ਖੁਆਬ 😊 ਵੱਡੇ ਦੇਖੀ ਬੈਠੇ ਆ.ੴ
Nitnama
2 months ago hindi
तूं मेरा बंधपु तूं मेरा भ्राता ॥ तूं मेरा राखा सभनी थाई ता भउ केहा काड़ा जीउ ॥१॥अर्थ: हे प्रभु! तू ही मेरा सच्चा संबंधी और भाई है। जब तू हर स्थान पर मेरी रक्षा करने वाला है, तो मुझे किस बात का भय और किस बात की चिंता हो?स्रोत: श्री गुरु ग्रंथ साहिब जी : अंग 103
Ninder Chand
7 months ago hindi
छोटी उम्र में ही अनाथ हो गए, रिश्तेदारों ने साथ छोड़ दिया। नानी ने पालन-पोषण किया। आज लाखों संगतें रोज़ाना श्री दरबार साहिब में श्री गुरु रामदास जी के दर पर माथा टेकती हैं।
Nitnama
1 year ago english
ang: 671Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nir... Read more
Nitnama
8 months ago english
ang: 678Dhhanaasaree Mahalaa 5 || Jin Tum Bheje Tineh Bulaae Sukh Sehaj Setee Ghar Aau || Anad Mangal Gun Gaao Sehaj Dhun Nehachal Raaj Kamaau ||1|| Tum Ghar Aavahu Mere Meet || Tumare Dokhee Har Aap Nivaare Apdaa Bhee Biteet || Rahaau || Pragatt Keene Prabh Karnehaare Naasa... Read more
Loading comments…