Back to community
ਸੰਧਿਆ ਵੇਲੇ ਦਾ ਹੁਕਮਨਾਮਾ – 23 ਅਪ੍ਰੈਲ 2026
ਅੰਗ: 626
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
3 likes
comments
Join the conversation
Nitnama
punjabi
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਅਮਰ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਜੋੜ ਮੇਲਾ ਕੱਲ੍ਹ ਤੋਂ ਅਰੰਭ ਹੋ ਰਿਹਾ ਹੈ। ਰਵਾਇਤੀ ਤੌਰ ‘ਤੇ ਇਹ ਮੇਲਾ 14 ਅਤੇ 15 ਜਨਵਰੀ ਦੋ ਦਿਨ ਮਨਾਇਆ ਜਾਂਦਾ ਹੈ, ਪਰ ਇਸ ਵਾਰ ਮਲੋਟ ਰੋਡ ‘ਤੇ ਲਗੇ ਮਨੋਰੰਜਨ ਮੇਲੇ ਕਾਰਨ ਤਕਰੀਬਨ ਦੋ ਮਹੀਨੇ ਤੱਕ ਸ਼ਹਿਰ ਵਿੱਚ ਮੇਲੇ... Read more
Dawinder singh
punjabi
Nitnama
punjabi
ਅੰਗ: 857ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥... Read more
Nitnama
punjabi
ਅਨੰਦਪੁਰ ਸਾਹਿਬ ਦਾ ਦਰਬਾਰ ਸਜਿਆ, ਕਲਗੀਧਰ ਪਿਤਾ ਮਹਾਰਾਜ ਸੁਭਾਇਮਾਨ ਆ . 11 ਕ ਸਾਲ ਦੇ ਕਰੀਬ ਸਰੀਰਕ ਉਮਰ ਆ। ਲਾਹੌਰ ਤੋਂ ਬਹੁਤ ਸਾਰੀ ਸੰਗਤ ਦਰਸ਼ਨਾਂ ਲਈ ਆਈ। ਇਨ੍ਹਾਂ ਚ ਬਾਬਾ ਹਰਿਜਸ ਜੀ ਆਏ। ਗੁਰੂ ਪਾਤਸ਼ਾਹ ਦੇ ਦੀਦਾਰ ਕੀਤੇ ਕਥਾ ਕੀਰਤਨ ਸੁਣਿਆ ਸਮਾਪਤੀ ਹੋਈ ਪਾਤਸ਼ਾਹ ਦੇ ਦਰਸ਼ਨ ਕਰਦਿਆ ਬਾਬਾ ਜੀ ਮਨ ਚ ਸੋਚਦੇ , ਕਿਉ ਨਾ ਧੀ ਰਾਣੀ ਜੀਤੋ... Read more
Nitnama
punjabi
ਅੰਗ: 854ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾ... Read more
Loading comments…