Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਅਪ੍ਰੈਲ 2026

ਅੰਗ: 576
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਅਰਥ: ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 03 ਅਕਤੂਬਰ 2025

ਅੰਗ: 670ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦ... Read more

Like Save

"ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥" • ਅਰਥ: ਜੋ ਮਨੁੱਖ ਪੂਰੀ ਸ਼ਰਧਾ ਨਾ

"ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥" • ਅਰਥ: ਜੋ ਮਨੁੱਖ ਪੂਰੀ ਸ਼ਰਧਾ ਨਾਲ ਆਪਣੇ ਮਾਲਕ (ਪ੍ਰਭੂ) ਕੋਲੋਂ ਜੋ ਕੁਝ ਵੀ ਮੰਗਦਾ ਹੈ, ਪ੍ਰਭੂ ਉਸਨੂੰ ਉਹੀ ਕੁਝ ਦੇ ਦਿੰਦਾ ਹੈ।

Like Save

ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ ਦਾ ਆਉ ਝਾਤ ਮਾਰੀਏ ਭਾਈ ਸਾਹਿਬ ਦੇ ਜੀਵਨ ਕਾਲ ਤੇ ਜੀ । ਸਿੱਖ ਕੌਮ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਦਿਤੀਆਂ 85 % ਕੁਰਬਾਨੀਆਂ ਦਾ ਮਾਣ ਹਾਸਲ ਹੈ ਜਦ ਕਿ ਸਿਖ ਕੌਮ ਦੀ ਗਿਣਤੀ ਭਾਰਤ ਵਿਚ ਸਿਰਫ 2% ਦੇ ਲਗਪਗ ਹੈ । ਮੁਗਲਾਂ ਨੂੰ ਕੱਢਣ ਵਾਸਤੇ ਗੁਰੂ ਸਾਹਿਬਾਨ ਤ... Read more

ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ
Like Save

morning hukamnama - 21 November 2026

ang: 706Salok || Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa... Read more

Like Save