Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 27 ਅਪ੍ਰੈਲ 2026

ਅੰਗ: 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ਅਰਥ: ਹੇ ਨਾਨਕ! ਮਿੱਠਾ ਸੁਭਾਅ ਅਤੇ ਨਿਮਰਤਾ ਸਾਰੇ ਚੰਗੇ ਗੁਣਾਂ ਦਾ ਨਿਚੋੜ ਹਨ। ਸੰਸਾਰ ਵਿੱਚ ਬਹੁਤੇ ਲੋਕ ਆਪਣੇ ਸੁਆਰਥ ਲਈ ਤਾਂ ਨਿਮਰ ਬਣ ਜਾਂਦੇ ਹਨ, ਪਰ ਦੂਜਿਆਂ ਦੀ ਭਲਾਈ ਲਈ ਸੱਚੀ ਨਿਮਰਤਾ ਵਿਖਾਉਣ ਵਾਲੇ ਵਿਰਲੇ ਹੁੰਦੇ ਹਨ। ਗੁਰੂ ਸਾਹਿਬ ਸਾਨੂੰ ਬਿਨ... Read more

Like Save

बाबा बोता सिंह जी और बाबा गरजा सिंह जी की शहादत

27 जुलाई के दिन, आज से लगभग 250 से अधिक वर्ष पहले, पंजाब के इतिहास में एक विलक्षण घटना घटी थी। दो सिंहों, भाई बोता सिंह और भाई गरजा सिंह ने मुगल फौज का सामना करते हुए अद्भुत बहादुरी दिखाई थी। आइए, आज के दिन घटी इस बड़ी घटना पर नज़र डालते हैं। भाई बोता सिंह तरनतारन इलाके के र... Read more

बाबा बोता सिंह जी और बाबा गरजा सिंह जी की शहादत
Like Save

morning hukamnama - 28 September 2026

ang: 671Dhhanaasaree Mahalaa 5 || Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nir... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 26 ਜੁਲਾਈ 2025

ਅੰਗ: 692ੴ ਸਤਿਗੁਰ ਪ੍ਰਸਾਦਿ ॥* *ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥... Read more

Like Save

evening hukamnama - 08 September 2026

ang: 658Raag Sorath Baanee Bhagat Ravidaas Jee Kee ॥ Ik Oankaar Satigur Prasaad ॥ Jau ham baandhe moh faas ham prem bandhan tum baadhe ॥ Apne chhootan ko jatan karahu ham chhoote tum aaraadhe ॥1॥ Maadhave jaanat hahu jaisee taisee ॥ Ab kahaa karahuge aisee ॥1॥ Rahaao ॥ Meen... Read more

Like Save