Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 04 ਮਈ 2026
ਅੰਗ: 483ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ ਅਰਥ: ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧।
9 likes
comments
Join the conversation
ਸਫ਼ਰ-ਏ-ਸ਼ਹਾਦਤ ਕੇਹੜੀ ਅੱਖ ਨੇ ਅੱਥਰੂ ਨਹੀਂ ਕੇਰੇ, ਝਾਕੀ ਵੇਖ ਦਸਮੇਸ਼ ਦੁਲਾਰਿਆਂ ਦੀ। ਸਦੀਆਂ ਬੀਤ ਗਈਆਂ ਐਪਰ ਅਜੇ ਤਾਈਂ, ਪਰੇਸ਼ਾਨੀ ਨਹੀਂ ਗਈ ਸਤਾਰਿਆਂ ਦੀ ਧੌਣ ਝੁਕੇਗੀ ਆਪਣੇ ਆਪ, ਜਿੱਥੇ, ਰੱਤ ਡੁੱਲ੍ਹੀ ਏ ਸਿਰਾਂ ਦੇ ਦਾਨੀਆਂ ਦੀ। ਜੀਭ ਲਏਗੀ ਏਨ੍ਹਾਂ ਦਾ ਨਾਂ ਪਹਿਲਾਂ, ਗੱਲ ਛਿੜੇਗੀ ਜਦੋਂ ਕੁਰਬਾਨੀਆਂ ਦੀ
Nitnama
5 months ago hindi
अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more
Nitnama
5 months ago punjabi
ਅੰਗ: 609ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅ... Read more
Balvinder Singh
1 week ago punjabi
Nitnama
2 months ago hindi
अंग: 673धनासरी महला ५ ॥ जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति... Read more
Loading comments…