Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਅਗਸਤ 2025

ਅੰਗ: 700
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਪੁਲਿਸ ਕਾਰਵਾਈ ਤੋਂ ਬਾਅਦ ਕਈ ਵਿਦਿਆਰਥੀ ਗੁਰੂਦੁਆਰਾ ਬੰਗਲਾ ਸਾਹਿਬ ਪਹੁੰਚੇ, ਸੇਵਾਦਾਰਾਂ ਵੱਲੋਂ ਦਿੱਤੀ ਗਈ ਸਹਾਇਤਾ

ਨਵੀਂ ਦਿੱਲੀ: ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ। ਪੁਲਿਸ ਵੱਲੋਂ ਲਾਠੀਚਾਰਜ, ਅੱਥਰੂ ਗੈਸ ਅਤੇ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਤੋਂ ਬਾਅਦ ਕਈ ਜ਼ਖ਼ਮੀ ਅਤੇ ਥੱਕੇ ਹੋਏ ਵਿਦਿਆਰਥੀ ਗੁਰੂਦੁਆਰਾ ਸ੍ਰੀ ਬੰਗਲਾ ਸਾਹਿਬ ਪਹੁੰਚੇ, ਜਿੱਥੇ ਸੇਵਾਦਾਰਾਂ ਨੇ ਉਨ੍ਹਾ... Read more

ਪੁਲਿਸ ਕਾਰਵਾਈ ਤੋਂ ਬਾਅਦ ਕਈ ਵਿਦਿਆਰਥੀ ਗੁਰੂਦੁਆਰਾ ਬੰਗਲਾ ਸਾਹਿਬ ਪਹੁੰਚੇ, ਸੇਵਾਦਾਰਾਂ ਵੱਲੋਂ ਦਿੱਤੀ ਗਈ ਸਹਾਇਤਾ
Like Save

किला श्री आनंदगढ़ साहिब छड़ना

पोह की बर्फ़ीली और सर्द रातों में दसवें पातशाह साहिब श्री गुरु गोबिंद सिंह जी, उनका संपूर्ण परिवार और हज़ारों सिंहों ने अपनी जान को दांव पर लगाकर एक बेमिसाल इतिहास रचा। दुनिया के इतिहास में ऐसी अद्वितीय और महान शहादतों की दास्तान कहीं नहीं मिलती। बड़े साहिबज़ादे बाबा अजीत सि... Read more

किला श्री आनंदगढ़ साहिब छड़ना
Like Save

morning hukamnama - 05 September 2026

ang: 711Ttoddee Mahalaa 5 || Har Bisrat Sadaa Khuaaree || Taa Kau Dhhokhaa Kahaa Biaapai Jaa Kau Ott Tuhaaree || Rahaau || Bin Simran Jo Jeevan Balnaa Sarap Jaise Arjaaree || Nav Khanddan Ko Raaj Kamaavai Ant Chalaigo Haaree ||1|| Gun Nidhhaan Gun Tin Hee Gaae Jaa Kau Kirpaa... Read more

Like Save

ਚਮਕੌਰ ਦੀ ਜੰਗ ਦਾ ਇਤਿਹਾਸ

8 ਪੋਹ ਵਾਲੇ ਦਿਨ ਚਮਕੌਰ ਦੀ ਜੰਗ ਹੋਈ ਜਿਸ ਵਿੱਚ ਵੱਡੇ ਸਾਹਿਬਜ਼ਾਦੇ ਤੇ ਸਿੰਘਾਂ ਨੇ ਸ਼ਹਾਦਤ ਪਾਈ ਆਉ ਇਤਿਹਾਸ ਦੀ ਸਾਂਝ ਪਾਈਏ। ਸਿੱਖ ਕੌਮ ਦਾ ਇਤਿਹਾਸ ਸੰਸਾਰ ਦੀਆਂ ਜੁਝਾਰੂ ਕੌਮਾਂ ਵਿਚੋਂ ਸਭ ਤੋਂ ਵੱਧ ਲਾਸਾਨੀ ਇਤਿਹਾਸ ਹੈ। ਨਿਰਸੰਦੇਹ, ਇਤਿਹਾਸਕ ਧਾਰਾ ਵਿਚ ਕਈ ਹੋਰ ਕੌਮਾਂ ਦਾ ਇਤਿਹਾਸ ਵੀ ਦੁਸ਼ਵਾਰੀਆਂ, ਕਠਿਨਾਈਆਂ ਅਤੇ ਕੁਰਬਾਨੀਆਂ ਦੀ ਲਾਮਿ... Read more

ਚਮਕੌਰ ਦੀ ਜੰਗ ਦਾ ਇਤਿਹਾਸ
Like Save

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ Sri Granthਅ

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ Sri Granthਅਰਥ: ਹੇ ਪ੍ਰਭੂ! ਤੇਰਾ ਕੀਤਾ ਹੋਇਆ ਹਰ ਕੰਮ ਮੈਨੂੰ ਮਿੱਠਾ ਲੱਗਦਾ ਹੈ। ਨਾਨਕ ਤੇਰੇ ਪਾਸੋਂ ਕੇਵਲ ਤੇਰੇ ਨਾਮ ਦੀ ਅਮੋਲਕ ਦਾਤ ਮੰਗਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 394

Like Save