Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 21 ਅਗਸਤ 2025

ਅੰਗ: 675
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਅਰਥ: ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ॥੧॥ ਹੇ ਭਾਈ! ਗੁਰੂ ਦੀ ਸੰਗਤ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ॥ ਰਹਾਉ॥ ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ॥੨॥ ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।
Like Save

Join the conversation

Loading comments…

Sign in to comment or join the discussion.

More from the community

You may also enjoy these stories

ਹਰਿ ਹਰਿ ਨਾਮੁ ਜਪਹੁ ਜੀਅ ਸਦਾ ॥ਅਰਥ: ਹੇ ਜੀਵੋ! ਸਦਾ ਹਰਿ ਨਾਮ ਦਾ ਜਾਪ ਕਰੋ, ਇਹੀ ਅ

ਹਰਿ ਹਰਿ ਨਾਮੁ ਜਪਹੁ ਜੀਅ ਸਦਾ ॥ਅਰਥ: ਹੇ ਜੀਵੋ! ਸਦਾ ਹਰਿ ਨਾਮ ਦਾ ਜਾਪ ਕਰੋ, ਇਹੀ ਅਸਲੀ ਆਸਰਾ ਅਤੇ ਖੁਸ਼ੀ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੨੪

Like Save

अमृत ​​वेले का हुक्मनामा - 07 मई 2026

अंग: 597सोरठि महला १ ॥ तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु... Read more

Like Save

ਪੰਗਤੀ (Punjabi): ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ

ਪੰਗਤੀ (Punjabi): ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ਅਰਥ: ਪ੍ਰਭੂ ਦੇ ਸੇਵਕ ਆਪਣੇ ਮਾਲਕ-ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ, ਪ੍ਰਭੂ ਉਹੀ ਦਾਤ ਬਖ਼ਸ਼ਦਾ ਹੈ। ਹੇ ਨਾਨਕ! ਪ੍ਰਭੂ ਦਾ ਸੱਚਾ ਸੇਵਕ ਜੋ ਬਚਨ ਆਖਦਾ ਹੈ, ਉਹ ਇਸ ਲੋਕ ਅਤੇ ਪਰਲੋਕ ਦੋਹਾਂ ਵਿੱਚ ਅਟੱਲ ਹੁੰਦ... Read more

Like Save

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ਅਰਥ: ਹੇ ਪ੍ਰਭੂ! ਮੈਂ ਤੇਰੇ ਕੀਤੇ ਉਪਕਾ

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ਅਰਥ: ਹੇ ਪ੍ਰਭੂ! ਮੈਂ ਤੇਰੇ ਕੀਤੇ ਉਪਕਾਰਾਂ ਨੂੰ ਜਾਣ ਨਹੀਂ ਸਕਦਾ, ਤੂੰ ਹੀ ਮੈਨੂੰ ਆਪਣੇ ਜੋਗ ਬਣਾਇਆ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ ੪੩

Like Save