Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 10 ਮਈ 2026

ਅੰਗ: 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਚਮਕੌਰ ਦੀ ਜੰਗ ਦਾ ਇਤਿਹਾਸ

8 ਪੋਹ ਵਾਲੇ ਦਿਨ ਚਮਕੌਰ ਦੀ ਜੰਗ ਹੋਈ ਜਿਸ ਵਿੱਚ ਵੱਡੇ ਸਾਹਿਬਜ਼ਾਦੇ ਤੇ ਸਿੰਘਾਂ ਨੇ ਸ਼ਹਾਦਤ ਪਾਈ ਆਉ ਇਤਿਹਾਸ ਦੀ ਸਾਂਝ ਪਾਈਏ। ਸਿੱਖ ਕੌਮ ਦਾ ਇਤਿਹਾਸ ਸੰਸਾਰ ਦੀਆਂ ਜੁਝਾਰੂ ਕੌਮਾਂ ਵਿਚੋਂ ਸਭ ਤੋਂ ਵੱਧ ਲਾਸਾਨੀ ਇਤਿਹਾਸ ਹੈ। ਨਿਰਸੰਦੇਹ, ਇਤਿਹਾਸਕ ਧਾਰਾ ਵਿਚ ਕਈ ਹੋਰ ਕੌਮਾਂ ਦਾ ਇਤਿਹਾਸ ਵੀ ਦੁਸ਼ਵਾਰੀਆਂ, ਕਠਿਨਾਈਆਂ ਅਤੇ ਕੁਰਬਾਨੀਆਂ ਦੀ ਲਾਮਿ... Read more

ਚਮਕੌਰ ਦੀ ਜੰਗ ਦਾ ਇਤਿਹਾਸ
Like Save

ਅੱਜ (17 ਜਨਵਰੀ) ਭਗਤ ਪੀਪਾ ਜੀ ਦਾ ਪ੍ਰਕਾਸ਼ ਪੁਰਬ ਹੈ…ਜਿੰਨ੍ਹਾਂ ਦੀ ਬਾਣੀ ਗੁਰੂ ਗ੍

ਅੱਜ (17 ਜਨਵਰੀ) ਭਗਤ ਪੀਪਾ ਜੀ ਦਾ ਪ੍ਰਕਾਸ਼ ਪੁਰਬ ਹੈ…ਜਿੰਨ੍ਹਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ…ਉਨ੍ਹਾਂ ਦੇ ਪੋਤਰੇ ਅਨੰਤਦਾਸ ਕੋਲੋਂ ਗੁਰੂ ਨਾਨਕ ਸਾਹਿਬ ਜੀ ਨੇ ਬਾਣੀ ਟੋਡਾਨਗਰ (ਰਾਜਸਥਾਨ) ਵਿਖੇ ਲਈ ਸੀ

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਜੁਲਾਈ 2026

ਅੰਗ: 729ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪ... Read more

Like Save

संध्या वेले का हुक्मनामा - 14 दिसंबर 2025

अंग: 624रागु सोरठि महला ५ ॥ दह दिस छत्र मेघ घटा घट दामनि चमकि डराइओ ॥ सेज इकेली नीद नहु नैनह पिरु परदेसि सिधाइओ ॥१॥ हुणि नही संदेसरो माइओ ॥ एक कोसरो सिधि करत लालु तब चतुर पातरो आइओ ॥ रहाउ ॥ किउ बिसरै इहु लालु पिआरो सरब गुणा सुखदाइओ ॥ मंदरि चरि कै पंथु निहारउ नैन नीरि भरि आइओ... Read more

Like Save

ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬਤ ਦਾ ਭਲਾ ॥ਅਰਥ: ਹੇ ਨਾਨਕ! ਪ੍ਰਭੂ ਦੇ ਨਾ

ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬਤ ਦਾ ਭਲਾ ॥ਅਰਥ: ਹੇ ਨਾਨਕ! ਪ੍ਰਭੂ ਦੇ ਨਾਮ ਨਾਲ ਆਤਮਕ ਚੜ੍ਹਦੀ ਕਲਾ ਪ੍ਰਾਪਤ ਹੁੰਦੀ ਹੈ। ਪ੍ਰਭੂ ਦੀ ਰਜ਼ਾ ਵਿੱਚ ਰਹਿੰਦੇ ਹੋਏ ਸਾਰੇ ਸੰਸਾਰ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ।ਸਰੋਤ: ਅਰਦਾਸ

Like Save