Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਮਈ 2026

ਅੰਗ: 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਦਸੰਬਰ 2025

ਅੰਗ: 673ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ... Read more

Like Save

Agam Agochar Alakh Apaaraa Chintaa Karahu Hamaaree ॥ Jal Thal Maheeal

Agam Agochar Alakh Apaaraa Chintaa Karahu Hamaaree ॥ Jal Thal Maheeal Bharipur Leenaa Ghat Ghat Jot Tumhaaree ॥2॥meaning: O inaccessible, unfathomable, unseen and infinite Lord, You take care of us. You pervade the water, the earth and the sky; Your Divine Light dwells withi... Read more

Like Save

morning hukamnama - 07 August 2026

ang: 672Dhhanaasaree Mahalaa 5 || Vadde Vadde Raajan Ar Bhooman Taa Kee Trisan N Boojhee || Lapatt Rahe Maaeaa Rang Maate Lochan Kashhoo N Soojhee ||1|| Bikheaa Meh Kin Hee Tripat N Paaee || Jiu Paavak Eedhhan Nahee Dhhraapai Bin Har Kahaa Aghaaee || Rahaau || Din Din Karat... Read more

Like Save

morning hukamnama - 24 October 2025

ang: 961Salok Mahalla 5 ॥ Kar kirpaa kirpaal aape bakhas lai ॥ Sadaa sadaa japee tera Naam Satgur paae pai ॥ Man tan antar vas dookhaa naas hoe ॥ Hath dei aap rakh vi-aapai bhau na ko-e ॥ Gun gaavaa din rain etai kam laae ॥ Sant janaa kai sang haumai rog jaae ॥ Sarab niranta... Read more

Like Save