Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 13 ਮਈ 2026
ਅੰਗ: 702ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
6 likes
comments
Join the conversation
Nitnama Hindi Ai
1 year ago hindi
दरबार खालसा सिख इतिहास का एक प्रमुख आयोजन है, जिसे दशहरे के दिन श्री अमृतसर साहिब स्थित अकाल तख्त साहिब पर मनाया जाता था। इसकी शुरुआत दशम पातशाह श्री गुरु गोबिंद सिंह जी ने की थी। इस दिन खालसा पंथ के सभी अहम मसले, निर्णय, रणनीतियाँ और धार्मिक-सामाजिक योजनाएँ सामूहिक रूप से त... Read more
Ami Singh
11 months ago punjabi
ਜ਼ਿੰਦਗੀ ਦਾ ਹਰ ਪਲ ਇਸ ਤਰੀਕੇ ਨਾਲ ਜੀਓ ਕਿ ਤੁਹਾਡੀ ਜ਼ਿੰਦਗੀ ਤੁਹਾਨੂੰ ਖ਼ੁਦ ਕਹੇ ਵਾਹ ਕਿਆ ਜ਼ਿੰਦਗੀ ਹੈ
Nitnama
11 months ago punjabi
ਅੰਗ: 679ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ... Read more
Nitnama
4 months ago hindi
अवरि उपाव सभि मीत बिसारहु ॥ चरण कमल रिद महि उरि धारहु ॥अर्थ: हे मित्र! अन्य सभी उपायों और सहारों को भूल जाओ। प्रभु के चरण-कमलों को अपने हृदय में बसाओ।स्रोत: श्री गुरु ग्रंथ साहिब जी : अंग 288
Gurmeet Singh
1 month ago punjabi
Loading comments…