Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਅਗਸਤ 2025

ਅੰਗ: 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
Like Save

Join the conversation

Loading comments…

Sign in to comment or join the discussion.

More from the community

You may also enjoy these stories

ਭਾਈ ਸਤਵੰਤ ਸਿੰਘ

ਬਾਪੂ ਜੀ ਅਕਸਰ ਹੀ ਦੱਸਿਆ ਕਰਦਾ ਸੀ ਕੇ ਮੇਰੇ ਦਾਦੇ ਨੂੰ ਜਮੀਨ ਦੀ ਵੰਡ ਵੰਡਾਈ ਦੇ ਚੱਕਰ ਵਿਚ ਜਾਨੋਂ ਮਾਰਨ ਤੋਂ ਪਹਿਲਾਂ ਓਹਨਾ ਬੜੇ ਹੀ ਜਿਆਦਾ ਤਸੀਹੇ ਦਿੱਤੇ..! ਇੱਕ ਦਿਨ ਜਦੋਂ ਕਚਹਿਰੀਆਂ ਵਿਚ ਤਰੀਖ ਭੁਗਤਣ ਆਏ ਸ਼ਰੀਕਾਂ ਨਾਲ ਉਸਦੀ ਅੱਖ ਮਿੱਲੀ ਤਾਂ ਮੇਰੇ ਦਾਦੇ ਦੀ ਲਹੂ ਭਿਜੀ ਲੋਥ ਉਸਦੀਆਂ ਅੱਖਾਂ ਅੱਗੇ ਆ ਗਈ.. ਨਾਲ ਹੀ ਉਸਦੀ ਭੋਏਂ ਤੇ ਡਿ... Read more

ਭਾਈ ਸਤਵੰਤ ਸਿੰਘ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 25 ਅਕਤੂਬਰ 2026

ਅੰਗ: 671ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗ... Read more

Like Save

कंवर नौ निहाल सिंह को ध्यान सिंह डोगरा ने सिर पर पत्थर मार-मारकर शहीद कर दिया था

5 नवंबर के दिन ध्यान सिंह डोगरा ने कंवर नौ निहाल सिंह के सिर पर पत्थर मरवाकर उन्हें शहीद करवा दिया था। आइए, इस इतिहास पर संक्षेप में नज़र डालते हैं। महाराजा रणजीत सिंह के पोते और महाराजा खड़क सिंह के पुत्र कंवर नौ निहाल सिंह का जन्म 23 फरवरी 1821 ई. (महानकोश के लेखक के अनुसा... Read more

कंवर नौ निहाल सिंह को ध्यान सिंह डोगरा ने सिर पर पत्थर मार-मारकर शहीद कर दिया था
Like Save