Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 16 ਮਈ 2026

ਅੰਗ: 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।
Like Save

Join the conversation

Loading comments…

Sign in to comment or join the discussion.

More from the community

You may also enjoy these stories

ਚਾਰ ਪੁੱਤ ਵਾਰੇ , ਪੰਜਵੀਂ ਮਾਂ ਵਾਰੀ , ਛੇਵਾਂ ਬਾਪ ਵਾਰਿਆ , ਸੱਤਵਾ ਆਪ ਵਾਰਿਆ , ਸ

ਚਾਰ ਪੁੱਤ ਵਾਰੇ , ਪੰਜਵੀਂ ਮਾਂ ਵਾਰੀ , ਛੇਵਾਂ ਬਾਪ ਵਾਰਿਆ , ਸੱਤਵਾ ਆਪ ਵਾਰਿਆ , ਸੱਤ ਵਾਰ ਕੇ ਜਿਹੜਾ ਕਹਿੰਦਾ ਤੇਰਾ ਭਾਣਾ ਮਿੱਠਾ ਲਾਗੇ ਉਹ ਇੱਕ ਹੀ ਮਹਾਨ ਤਾਕਤ ਗੁਰੂ ਗੋਬਿੰਦ ਸਿੰਘ ਜੀ ਵਾਹਿਗੁਰੂ ਵਾਹਿਗੁਰੂ ਜੀ

Like Save

ਭਗਤਾ ਕੀ ਚਾਲ ਨਿਰਾਲੀ ॥ਅਰਥ: ਭਗਤਾਂ ਦੀ ਜੀਵਨ-ਚਾਲ ਸਭ ਤੋਂ ਵੱਖਰੀ ਹੁੰਦੀ ਹੈ, ਕਿਉਂ

ਭਗਤਾ ਕੀ ਚਾਲ ਨਿਰਾਲੀ ॥ਅਰਥ: ਭਗਤਾਂ ਦੀ ਜੀਵਨ-ਚਾਲ ਸਭ ਤੋਂ ਵੱਖਰੀ ਹੁੰਦੀ ਹੈ, ਕਿਉਂਕਿ ਉਹ ਪਰਮਾਤਮਾ ਦੀ ਰਜ਼ਾ ਵਿੱਚ ਰਹਿੰਦੇ ਹਨ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੩੭੪

Like Save

संध्या वेले का हुक्मनामा - 26 नवंबर 2025

अंग: 700जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ... Read more

Like Save

Darbar Khalsa (Dussehra)

Darbar Khalsa is an important historical assembly of the Sikh Panth, traditionally held on the day of Dussehra at Sri Akal Takht Sahib, Amritsar. Its origin goes back to the time of the Tenth Master, Guru Gobind Singh Ji, who established it as a gathering of the Khalsa. On t... Read more

Darbar Khalsa (Dussehra)
Like Save