Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਮਈ 2026

ਅੰਗ: 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
Like Save

Join the conversation

Loading comments…

Sign in to comment or join the discussion.

More from the community

You may also enjoy these stories

ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕੋ ਬਨਿ ਆਈ ॥ਅਰਥ: ਹੁਣ ਕੋਈ ਵੀ ਮੇਰਾ ਵੈਰੀ

ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕੋ ਬਨਿ ਆਈ ॥ਅਰਥ: ਹੁਣ ਕੋਈ ਵੀ ਮੇਰਾ ਵੈਰੀ ਜਾਂ ਪਰਾਇਆ ਨਹੀਂ ਰਿਹਾ; ਮੇਰਾ ਸਭ ਨਾਲ ਪਿਆਰ ਅਤੇ ਇਕਤਾ ਬਣ ਗਈ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੧੨੯੯

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਜੂਨ 2026

ਅੰਗ: 708ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿ... Read more

Like Save

अमृत ​​वेले का हुक्मनामा - 14 अगस्त 2026

अंग: 601सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि... Read more

Like Save