Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 21 ਮਈ 2026

ਅੰਗ: 661
ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥
ਅਰਥ: ਪਰਮਾਤਮਾ ਦਾ ਸਿਮਰਨ ਗੁਰੂ ਦੀ ਕਿਰਪਾ ਨਾਲ ਹਾਸਲ ਹੁੰਦਾ ਹੈ, ਤੇ, ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ।੧।ਰਹਾਉ। ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰੇ ਤਾਂ (ਗੁਰੂ ਦੀ ਰਾਹੀਂ) ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ। (ਜੋ ਮਨੁੱਖ ਸਿਮਰਦਾ ਹੈ ਉਸ ਦਾ) ਆਤਮਾ (ਦੂਜਿਆਂ ਦੇ ਦੁੱਖ ਵੇਖ ਕੇ) ਨਰਮ ਹੁੰਦਾ ਹੈ (ਕਠੋਰਤਾ ਮੁੱਕ ਜਾਣ ਕਰਕੇ) ਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਆਪਣੇ ਆਪੇ ਤੇ ਦੂਜਿਆਂ ਦੇ ਆਪੇ ਨੂੰ ਇਕੋ ਜਿਹਾ ਸਮਝਦਾ ਹੈ, ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ।੧। ਜੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ, ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖ਼ੂਬੀ ਹੈ ਕਿ ਪੁਤ੍ਰ ਇਸਤ੍ਰੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ।੨। ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ। ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹੈ, (ਮਾਲਕ ਦੇ ਘਰ ਵਿਚ) ਕਬੂਲ ਪੈ ਜਾਂਦਾ ਹੈ, ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ।੩। ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ ਗੁਰੂ ਦੇ ਦਰ ਤੋਂ ਮਨ-ਇੱਛਤ ਫਲ ਹਾਸਲ ਕਰਦਾ ਹੈ, ਸਦਾ-ਥਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੇਹਰ ਕਰਦਾ ਹੈ ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ।੪। ਨਾਨਕ ਆਖਦਾ ਹੈ-ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ, ਤਦੋਂ ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ। (ਸਿਫ਼ਤਿ-ਸਾਲਾਹ ਵਾਲਾ ਇਹ) ਸ੍ਰੇਸ਼ਟ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ।੫।੨।੪।
Like Save

Join the conversation

Loading comments…

Sign in to comment or join the discussion.

More from the community

You may also enjoy these stories

सभु को तेरा तू सभना का मेरे साहिब ॥अर्थ: हे मेरे स्वामी! सब कुछ आपका ह

सभु को तेरा तू सभना का मेरे साहिब ॥अर्थ: हे मेरे स्वामी! सब कुछ आपका है और आप ही सबके स्वामी हैं।स्रोत: श्री गुरु ग्रंथ साहिब जी: अंग 425

Like Save

ਮਨਿ ਜੀਤੈ ਜਗੁ ਜੀਤੁ ॥ਅਰਥ: ਜੇ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਤਾਂ ਉਹ ਸਾਰ

ਮਨਿ ਜੀਤੈ ਜਗੁ ਜੀਤੁ ॥ਅਰਥ: ਜੇ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਤਾਂ ਉਹ ਸਾਰੇ ਸੰਸਾਰ ਨੂੰ ਜਿੱਤ ਲੈਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 6

Like Save

ਜਿਸ ਕਉ ਨਦਰਿ ਕਰੇ ਸੋਈ ਜਨੁ ਪਾਏ ॥ਅਰਥ: ਜਿਸ ਉੱਤੇ ਵਾਹਿਗੁਰੂ ਦੀ ਕਿਰਪਾ ਹੋਵੇ, ਉਹੀ

ਜਿਸ ਕਉ ਨਦਰਿ ਕਰੇ ਸੋਈ ਜਨੁ ਪਾਏ ॥ਅਰਥ: ਜਿਸ ਉੱਤੇ ਵਾਹਿਗੁਰੂ ਦੀ ਕਿਰਪਾ ਹੋਵੇ, ਉਹੀ ਉਸ ਨੂੰ ਪ੍ਰਾਪਤ ਕਰਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ 261, ਰਾਗ ਗਉੜੀ

Like Save

ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਅਰਥ: ਪਾਰਬ੍ਰਹਿਮ ਨੂੰ ਭੁਲਾਉਣ ਕਰਕੇ ਇਨਸਾਨ

ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਅਰਥ: ਪਾਰਬ੍ਰਹਿਮ ਨੂੰ ਭੁਲਾਉਣ ਕਰਕੇ ਇਨਸਾਨ ਨੂੰ ਸਾਰੀਆਂ ਬੀਮਾਰੀਆਂ ਚਿੰਬੜ ਜਾਂਦੀਆਂ ਹਨ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੧੩੫

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 08 ਨਵੰਬਰ 2025

ਅੰਗ: 506ਗੂਜਰੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ... Read more

Like Save