Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਮਈ 2026

ਅੰਗ: 709
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 17 नवंबर 2026

अंग: 604सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਮਈ 2026

ਅੰਗ: 639ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦ... Read more

Like Save

अमृत ​​वेले का हुक्मनामा - 04 मई 2026

अंग: 483आसा स्री कबीर जीउ के दुपदे ੴ सतिगुर प्रसादि ॥ हीरै हीरा बेधि पवन मनु सहजे रहिआ समाई ॥ सगल जोति इनि हीरै बेधी सतिगुर बचनी मै पाई ॥१॥ हरि की कथा अनाहद बानी ॥ हंसु हुइ हीरा लेइ पछानी ॥१॥ रहाउ ॥ कहि कबीर हीरा अस देखिओ जग मह रहा समाई ॥ गुपता हीरा प्रगट भइओ जब गुर गम दीआ द... Read more

Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ

ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ
Like Save

अमृत ​​वेले का हुक्मनामा - 30 सितंबर 2025

अंग: 636सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न क... Read more

Like Save