Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਮਈ 2026

ਅੰਗ: 798
ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥
ਅਰਥ: ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 09 September 2026

ang: 722Tilang Ma 1 || Eeaanrree_e Maanrraa Kaae Kareh || Aapnarrai Ghar Har Rango Kee Na Maaneh || Sahu Nerrai Dhhan Kamlee_e Baahar Keaa Ddooddeh || Bhai Keeaa Deh Salaaeeaa Nainee Bhaav Kaa Kar Seegaaro || Taa Sohaagan Jaaneeai Laagee Jaa Sahu Dhhare Piaaro ||1|| Eeaanee... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਅਕਤੂਬਰ 2025

ਅੰਗ: 773ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ... Read more

Like Save

संध्या वेले का हुक्मनामा - 22 सितंबर 2026

अंग: 683धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़... Read more

Like Save