Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 26 ਮਈ 2026

ਅੰਗ: 713
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 04 February 2026

ang: 543Bihaagarraa Mehalaa 5 || Kar Kirapaa Gur Paarabreham Poorae Anadhin Naam Vakhaanaa Raam || Anmrith Baanee Oucharaa Har Jas Mithaa Laagai Thaeraa Bhaanaa Raam || Kar Dhaeiaa Maeiaa Gopaal Gobindh Koe Naahee Thujh Binaa || Samarathh Agathh Apaar Pooran Jeeo Than Dhhan... Read more

Like Save

संध्या वेले का हुक्मनामा - 19 नवंबर 2026

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਜੁਲਾਈ 2026

ਅੰਗ: 855ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ... Read more

Like Save

Birthday of Sahibzada Baba Ajit Singh Ji

Heartfelt congratulations to the entire Sangat on the birth anniversary of Sahibzada Baba Ajit Singh Ji. Sahibzada Ajit Singh Ji was the eldest son of the Tenth Guru, Sri Guru Gobind Singh Ji, the grandson of the Ninth Guru, Sri Guru Tegh Bahadur Sahib Ji, and the great-gran... Read more

Birthday of Sahibzada Baba Ajit Singh Ji
Like Save