Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 27 ਅਗਸਤ 2025

ਅੰਗ: 671
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

नानक दुखीआ सभु संसारु ॥अर्थ: हे नानक! नाम के बिना सारा संसार दुःखों मे

नानक दुखीआ सभु संसारु ॥अर्थ: हे नानक! नाम के बिना सारा संसार दुःखों में डूबा हुआ है।स्रोत: श्री गुरु ग्रंथ साहिब जी: अंग 954

Like Save

morning hukamnama - 03 May 2026

ang: 752Soohee Mahala 1 ॥ Jio aaran lohaa paae bhann gharaaiyai ॥ Tio saakat jonee paae bhavai bhavaaeeai ॥1॥ Bin boojhe sabh dukh dukh kamaavanaa ॥ Haumai aavai jaae bharam bhulaavanaa ॥1॥ Rahao ॥ Toon Gurmukh rakhhanhaar Har naam dhiaaeeai ॥ Melah tujheh rajaai sabad kamaa... Read more

Like Save

ਭਾਈ ਜੋਗਾ ਸਿੰਘ ਜੀ – ਗੁਰੂ ਗੋਬਿੰਦ ਸਿੰਘ ਜੀ ਦੇ ਬਲਿਦਾਨੀ ਸਿੱਖ

ਜਨਮ ਅਤੇ ਪਿਛੋਕੜ ਭਾਈ ਜੋਗਾ ਸਿੰਘ ਜੀ ਦਾ ਜਨਮ ਪੇਸ਼ਾਵਰ (ਅੱਜ ਦਾ ਪਾਕਿਸਤਾਨ) ਵਿੱਚ ਹੋਇਆ ਸੀ। ਉਹ ਖਾਲਸੇ ਦੇ ਬੜੇ ਸੁਰਬੀਰ ਸਿੰਘਾਂ ਵਿੱਚੋਂ ਸਨ। ਗੁਰੂ ਗੋਬਿੰਦ ਸਿੰਘ ਜੀ ਦੀ ਹਾਜ਼ਰੀ ਵਿੱਚ ਉਹਨਾਂ ਨੇ ਅਮ੍ਰਿਤ ਛਕ ਕੇ ਖਾਲਸੇ ਦਾ ਹਿੱਸਾ ਬਣਨਾ ਆਪਣੇ ਜੀਵਨ ਦਾ ਸਭ ਤੋਂ ਵੱਡਾ ਗੌਰਵ ਸਮਝਿਆ। ਵਿਆਹ ਦੇ ਸਮੇਂ ਗੁਰੂ ਦਾ ਹੁਕਮ ਭਾਈ ਜੋਗਾ ਸਿੰਘ ਜੀ... Read more

ਭਾਈ ਜੋਗਾ ਸਿੰਘ ਜੀ – ਗੁਰੂ ਗੋਬਿੰਦ ਸਿੰਘ ਜੀ ਦੇ ਬਲਿਦਾਨੀ ਸਿੱਖ
Like Save